iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਆਪਣੀ ਹੀ ਸੁਰੱਖਿਆ ਤੋਂ ਤੰਗ ਆ ਗੁਰਸਿਮਰਨ ਮੰਡ ਨੇ ਘਰੋਂ ਭੱਜਣ ਦੀ...

ਆਪਣੀ ਹੀ ਸੁਰੱਖਿਆ ਤੋਂ ਤੰਗ ਆ ਗੁਰਸਿਮਰਨ ਮੰਡ ਨੇ ਘਰੋਂ ਭੱਜਣ ਦੀ ਕੀਤੀ ਕੋਸ਼ਿਸ਼

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਕਾਂਗਰਸੀ ਲੀਡਰ ਗੁਰਸਿਮਰਨ ਮੰਡ ਆਪਣੀ ਸੁਰੱਖਿਆ ਤੋਂ ਬੇਹੱਦ ਤੰਗ ਆ ਗਏ ਹਨ। ਉਹ ਲਗਾਤਾਰ ਇਲਜ਼ਾਮ ਲਾ ਰਹੇ ਹਨ ਕਿ ਉਨ੍ਹਾਂ ਨੂੰ ਘਰ ਅੰਦਰ ਹੀ ਨਜ਼ਰਬੰਦ ਕੀਤਾ ਹੋਇਆ ਹੈ। ਐਤਵਾਰ ਨੂੰ ਤਾਂ ਉਨ੍ਹਾਂ ਨੇ ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਫੜ ਨੇ ਮੁੜ ਘਰ ਭੇਜ ਦਿੱਤਾ।

iTree Network Solutions +91-8699235413

ਹਾਸਲ ਜਾਣਕਾਰੀ ਮੁਤਾਬਕ ਐਤਵਾਰ ਨੂੰ ਨਜ਼ਰਬੰਦੀ ਤੋਂ ਪ੍ਰੇਸ਼ਾਨ ਹੋ ਕੇ ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਮੰਡ ਸੁਰੱਖਿਆ ਕਰਮੀਆਂ ਨੂੰ ਛੱਡ ਕੇ ਘਰੋਂ ਬਾਹਰ ਨਿਕਲ ਆਏ। ਜਦੋਂ ਉਨ੍ਹਾਂ ਦੇ ਸੁਰੱਖਿਆ ਅਧਿਕਾਰੀ ਨੇ ਜਿਪਸੀ ਨਾਲ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਸੜਕ ’ਤੇ ਲੰਬਾ ਪੈ ਗਏ। ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਜਬਰੀ ਚੁੱਕ ਕੇ ਇੱਕ ਪਾਸੇ ਬਿਠਾਇਆ ਤੇ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਵੱਲੋਂ ਪੁਲਿਸ ’ਤੇ ਗੰਭੀਰ ਦੋਸ਼ ਲਗਾਉਂਦਿਆਂ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

iTree Network Solutions +91-8699235413

ਦੱਸ ਦਈਏ ਕਿ ਕੱਟੜਪੰਥੀਆਂ ਵੱਲੋਂ ਮਿਲੀਆਂ ਧਮਕੀਆਂ ਤੋਂ ਬਾਅਦ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਮੰਡ ਘਰ ਵਿੱਚ ਹੀ ਨਜ਼ਰਬੰਦ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਕੋਈ ਰਿਸਕ ਨਹੀਂ ਨਹੀਂ ਲੈਣਾ ਚਾਹੁੰਦੇ। ਸੁਰੱਖਿਆ ਲਈ ਘਰ ਅੰਦਰ ਰਹਿਣਾ ਹੀ ਸਹੀ ਹੈ।

ਮੰਡ ਦਾ ਕਹਿਣਾ ਹੈ ਕਿ ਉਹ ਲੁਧਿਆਣਾ ਪੁਲਿਸ ਤੋਂ ਪ੍ਰੇਸ਼ਾਨ ਹੋ ਕੇ ਲੁਧਿਆਣਾ ਦਿਹਾਤੀ ਹਲਕੇ ਵਿੱਚ ਆਪਣਾ ਰੈਣ ਬਸੇਰਾ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਪੁਲਿਸ ਵੱਲੋਂ ਗ਼ੈਰਕਨੂੰਨੀ ਨਜ਼ਰਬੰਦੀ ਅਧੀਨ ਰੱਖਿਆ ਹੋਇਆ ਹੈ। ਉਹ ਘਰੋਂ ਬਾਹਰ ਨਹੀਂ ਜਾ ਸਕਦੇ ਤੇ ਨਾ ਹੀ ਉਨ੍ਹਾਂ ਨੂੰ ਕਾਰੋਬਾਰ ਕਰਨ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਹ ਭਾਰੀ ਆਰਥਿਕ ਸੰਕਟ ਵਿੱਚ ਫਸੇ ਹੋਏ ਹਨ।

iTree Network Solutions +91-8699235413

ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਉਸ ਨੂੰ ਮਿੱਠਾ ਜ਼ਹਿਰ ਦੇ ਕੇ ਮਾਰਿਆ ਜਾ ਰਿਹਾ ਹੈ ਤੇ ਤਾਇਨਾਤ ਕੀਤੇ ਸੁਰੱਖਿਆ ਕਰਮੀ ਵੀ ਉਸ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਇੱਕ ਮਿੱਤਰ ਦੇ ਭੋਗ ’ਤੇ ਜਾਣਾ ਚਾਹੁੰਦੇ ਸਨ ਪਰ ਸੁਰੱਖਿਆ ਅਧਿਕਾਰੀ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਉੱਚ ਅਧਿਕਾਰੀ ਵੀ ਉਸ ਦੀ ਗੱਲ ਸੁਣਨ ਲਈ ਤਿਆਰ ਨਹੀਂ ਸੀ।

ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ ਦੇ ਬੁੱਤ ਉੱਪਰ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਲਗਾਈ ਗਈ ਕਾਲਖ ਨੂੰ ਗੁਰਸਿਮਰਨ ਸਿੰਘ ਮੰਡ ਵੱਲੋਂ ਆਪਣੀ ਦਸਤਾਰ ਨਾਲ ਸਾਫ਼ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ ਉਹ ਸੁਰਖੀਆਂ ਵਿੱਚ ਆਏ ਸਨ। ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਤੇ ਉਸ ਤੋਂ ਬਾਅਦ ਕੱਟੜਪੰਥੀਆਂ ਵੱਲੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।

iTree Network Solutions +91-8699235413

ਸੋਸ਼ਲ ਮੀਡੀਆ ’ਤੇ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਦੇ ਹੱਕ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੀ ਤੇ ਉਸ ਤੋਂ ਬਾਅਦ ਉਸ ਨੂੰ ਵਿਦੇਸ਼ਾਂ ਤੋਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ’ਤੇ ਜ਼ਿਲ੍ਹਾ ਪੁਲਿਸ ਵੱਲੋਂ ਭਾਰੀ ਸੁਰੱਖਿਆ ਦੇ ਕੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ। ਪੁਲੀਸ ਵੱਲੋਂ ਉਸ ਦੇ ਘਰ ਨੂੰ ਜਾਂਦੀ ਸੜਕ ਨੂੰ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਸੜਕ ’ਤੇ ਬੋਰੀਆਂ ਲਗਾ ਕੇ ਬੰਕਰ ਵੀ ਬਣਾਏ ਹੋਏ ਹਨ ਜਿਸ ਕਾਰਨ ਇਲਾਕੇ ਦੇ ਲੋਕ ਵੀ ਪ੍ਰੇਸ਼ਾਨ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ ਬਣੀ ‘ਅੱਗ ਦਾ ਗੋਲਾ’, ਮਚੀ ਅਫਰਾ-ਤਫਰੀ

ਪੰਜਾਬ ਦੇ ਖੰਨਾ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ...

ਸੋਸ਼ਲ ਮੀਡੀਆ ਦੀ ਦੋਸਤੀ ਪਈ ਮਹਿੰਗੀ: 3 ਮਹੀਨਿਆਂ ਦੀ ਗਰਭਵਤੀ ਨਾਲ ਬਲਾਤਕਾਰ

ਲੁਧਿਆਣਾ ਦੇ ਪੁਲਿਸ ਥਾਣਾ ਡਿਵੀਜ਼ਨ ਨੰਬਰ 3 ਦੇ ਅਧਿਕਾਰ...

LEAVE A REPLY

Please enter your comment!
Please enter your name here

Related News

ਬ੍ਰਿਟੇਨ ਦੀ ਸਿਆਸਤ ‘ਚ ਵੱਡਾ ਧਮਾਕਾ: ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਦਿੱਤਾ ਅਸਤੀਫ਼ਾ; 10 ਸਾਲਾਂ ‘ਚ ਅਹੁਦਾ ਛੱਡਣ ਵਾਲੇ ਛੇਵੇਂ ਬ੍ਰਿਟਿਸ਼ PM ਬਣੇ

ਅੰਤਰਰਾਸ਼ਟਰੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬ੍ਰਿਟੇਨ (UK) ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ (UK PM Keir...

You cannot copy content of this page