Buland kesari ;- ਮੋਗਾ :Notice ਜ਼ਿਲਾ ਸਿਹਤ ਵਿਭਾਗ ਦੀ ਫੂਡ ਬ੍ਰਾਂਚ ਦੀ ਟੀਮ ਨੇ ਤਿਉਹਾਰ ਦੇ ਮੱਦੇਨਜ਼ਰ ਸ਼ੱਕੀ ਖਾਧ ਪਦਾਰਥਾਂ ਦੀ ਸੈਂਪਲਿੰਗ ਕੀਤੀ। ਇਹ ਸੈਂਪਲਿੰਗ ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਅਤੇ ਫੂਡ ਸੇਫਟੀ ਅਫਸਰ ਲਵਦੀਪ ਸਿੰਘ ਵੱਲੋਂ ਸ਼ਹਿਰ ਵਿੱਚ ਸਥਿਤ ਵੱਖ-ਵੱਖ ਮਠਿਆਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਦੇ ਵਿਕਰੇਤਾਵਾਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਕਰਕੇ ਕੀਤੀ ਗਈ ਹੈ।
Notice ;- ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੇ ਬਰਫੀ, ਲੱਡੂ, ਦੁੱਧ ਤੋਂ ਬਣੀਆਂ ਮਠਿਆਈਆਂ ਦੇ ਨਾਲ-ਨਾਲ ਸ਼ੱਕੀ ਘਿਓ ਸਮੇਤ ਸ਼ੱਕੀ ਮਠਿਆਈਆਂ ਦੇ ਸੈਂਪਲ ਲਏ ਹਨ। ਇਸ ਦੌਰਾਨ ਉਨ੍ਹਾਂ ਵਿਭਾਗ ਨੂੰ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਮੋਗਾ ਦੇ ਜੀਰਾ ਰੋਡ ‘ਤੇ ਸਥਿਤ ਇਕ ਨਾਮੀ ਹੋਟਲ ‘ਚ ਜਾ ਕੇ ਉਥੋਂ ਜੂਸ ਅਤੇ ਕੋਲਡ ਡਰਿੰਕਸ ਦੇ ਸੈਂਪਲ ਵੀ ਲਏ।
Notice;- ਇਸ ਦੇ ਨਾਲ ਹੀ ਅਧਿਕਾਰੀਆਂ ਨੇ ਹੋਟਲ ਸੰਚਾਲਕ ਨੂੰ ਇੱਕ ਸੁਧਾਰ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ਵਿੱਚ ਭਵਿੱਖ ਵਿੱਚ ਭੋਜਨ ਸੇਵਾ ਪ੍ਰਦਾਨ ਕਰਦੇ ਸਮੇਂ ਲਾਪਰਵਾਹੀ ਨਾ ਵਰਤਣ ਦੀ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਲਗਾਤਾਰ ਸੈਂਪਲਿੰਗ ਜਾਰੀ ਰਹੇਗੀ। ਉਨ੍ਹਾਂ ਸਮੂਹ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਥੋੜ੍ਹੇ ਜਿਹੇ ਮੁਨਾਫ਼ੇ ਦੇ ਲਾਲਚ ਵਿੱਚ ਕੋਈ ਵੀ ਮਿਲਾਵਟੀ ਭੋਜਨ ਪਦਾਰਥ ਨਾ ਵੇਚਣ ਅਤੇ ਫੂਡ ਸੇਫਟੀ ਐਂਡ ਅਲਟਰੇਸ਼ਨ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਕਰਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.