iTree Network Solutions +91-8699235413
iTree Network Solutions +91-8699235413
iTree Network Solutions +91-8699235413
HomeSad NewsParwinder Jhota: ਅੰਤਿਮ ਸਸਕਾਰ ਲਈ ਮਾਨਸਾ ’ਚ ਤਿਆਰੀਆਂ ਮੁਕੰਮਲ; ਕਤਲ ਦੇ 26...

Parwinder Jhota: ਅੰਤਿਮ ਸਸਕਾਰ ਲਈ ਮਾਨਸਾ ’ਚ ਤਿਆਰੀਆਂ ਮੁਕੰਮਲ; ਕਤਲ ਦੇ 26 ਦਿਨਾਂ ਬਾਅਦ ਹੋਵੇਗਾ ਸੰਸਕਾਰ

Date:

National News

26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟੇ ਦਾ ਹੋਵੇਗਾ ਅੰਤਿਮ ਸਸਕਾਰ, ਖੇਤਾਂ ਵਿੱਚ ਹੀ ਦਿੱਤੀ ਜਾਵੇਗੀ ਅੰਤਿਮ ਵਿਦਾਈ

iTree Network Solutions +91-8699235413

iTree Network Solutions +91-8699235413

Buland Kesari/ਮਾਨਸਾ: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਕਤਲ ਤੋਂ 26 ਦਿਨਾਂ ਬਾਅਦ ਅੱਜ 7 ਨਵੰਬਰ ਨੂੰ ਅੰਤਿਮ ਸਸਕਾਰ ਕੀਤਾ ਜਾਵੇਗਾ। ਪਰਿਵਾਰ, ਐਂਟੀ ਡਰੱਗ ਟਾਸਕ ਫੋਰਸ ਅਤੇ ਐਕਸ਼ਨ ਕਮੇਟੀ ਵੱਲੋਂ ਅੰਤਿਮ ਰਸਮਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਜਿਨ੍ਹਾਂ ਖੇਤਾਂ ਵਿੱਚ ਪਰਵਿੰਦਰ ਸਿੰਘ ਝੋਟੇ ਦਾ ਪਰਿਵਾਰ ਆਪਣੀ ਰੋਜ਼ੀ-ਰੋਟੀ ਲਈ ਖੇਤੀਬਾੜੀ ਕਰਦਾ ਸੀ, ਉਨ੍ਹਾਂ ਖੇਤਾਂ ਵਿੱਚ ਹੀ ਉਸ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਸਸਕਾਰ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

iTree Network Solutions +91-8699235413

ਸਸਕਾਰ ਸਬੰਧੀ ਅੱਜ ਸਵੇਰ ਤੋਂ ਹੀ ਉਮੀਦਾਂ ਲੱਗੀਆਂ ਹੋਈਆਂ ਸਨ, ਪਰ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਦੀ ਪ੍ਰਕਿਰਿਆ ਕਾਰਨ ਅੰਤਿਮ ਰਸਮਾਂ ਵਿੱਚ ਦੇਰੀ ਹੋਈ। ਹੁਣ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਦਾ ਮਾਨਸਾ ਨੇੜੇ ਚੁਕੇਰੀਆਂ ਰੋਡ ’ਤੇ ਸਥਿਤ ਖੇਤਾਂ ਵਿੱਚ ਸਸਕਾਰ ਕੀਤਾ ਜਾਵੇਗਾ।

ਐਕਸ਼ਨ ਕਮੇਟੀ ਦੇ ਮੀਡੀਆ ਸਲਾਹਕਾਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੰਤਿਮ ਸਸਕਾਰ ਦਾ ਸਮਾਂ ਦੁਪਹਿਰ 1 ਵਜੇ ਨਿਰਧਾਰਤ ਕੀਤਾ ਗਿਆ ਹੈ। ਦੂਰ-ਦੁਰਾਡੇ ਤੋਂ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ, ਤਾਂ ਜੋ ਦੀਵਾਲੀ ਦੇ ਤਿਉਹਾਰ ਦੌਰਾਨ ਸ਼ਹਿਰ ਵਿੱਚ ਭੀੜ ਕਾਰਨ ਕਿਸੇ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਅਮਨ-ਸ਼ਾਂਤੀ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਸਸਕਾਰ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਲਈ ਲੰਗਰ-ਪ੍ਰਸ਼ਾਦ ਅਤੇ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

iTree Network Solutions +91-8699235413

ਪਰਵਿੰਦਰ ਸਿੰਘ ਝੋਟੇ ਦੀ ਮੌਤ ਅਤੇ 26 ਦਿਨਾਂ ਬਾਅਦ ਹੋਣ ਵਾਲਾ ਅੰਤਿਮ ਸਸਕਾਰ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਸੰਘਰਸ਼ ਨਾਲ ਜੁੜੇ ਲੋਕਾਂ ਲਈ ਇੱਕ ਅਹਿਮ ਘਟਨਾ ਬਣਿਆ ਹੋਇਆ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਜਾਣੋ ਕੀ ਬਣਿਆ ਪੁਲਿਸ ਵੱਲੋਂ ਚੁੱਕੇ ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਦਾ?

ਮਾਨਸਾ: ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਮਾਨਸਾ ਵਿੱਚ...

LEAVE A REPLY

Please enter your comment!
Please enter your name here

Related News

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ! ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ਅਕਾਲੀ ਦਲ ਪੁਨਰ ਸੁਰਜੀਤ

ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰਾਂ ਵਿੱਚ ਨਹੀਂ ਬਣੀ ਸਹਿਮਤੀ, ਪੰਥਕ ਏਕਤਾ ਲਈ ਸਾਰੇ ਅਕਾਲੀ ਧੜਿਆਂ ਨੂੰ ਇੱਕ ਮੰਚ 'ਤੇ ਆਉਣ ਦੀ ਕੀਤੀ ਅਪੀਲ Buland Kesari/...

You cannot copy content of this page