iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsPM ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਐਕਸ਼ਨ ਦੀ ਤਿਆਰੀ

PM ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਐਕਸ਼ਨ ਦੀ ਤਿਆਰੀ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੀਤੀ ਗਈ ਕੁਤਾਹੀ ‘ਤੇ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

iTree Network Solutions +91-8699235413

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ ‘ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਪੀ.ਐੱਮ. ਮੋਦੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਚਾਰਜਸ਼ੀਟ ਕਰਨ ਦੀ ਤਿਆਰੀ ਕਰ ਰਹੀ ਹੈ।

iTree Network Solutions +91-8699235413
Preparation of action in

ਫਰਵਰੀ 2022 ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਜਨਵਰੀ, 2022 ਨੂੰ ਪੰਜਾਬ ਦਾ ਦੌਰਾ ਕੀਤਾ ਸੀ। ਖ਼ਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਸੜਕੀ ਰਸਤੇ ਰਵਾਨਾ ਕੀਤਾ ਗਿਆ। ਜਦੋਂ ਉਹ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾ ਰਹੇ ਸਨ ਤਾਂ ਉਨ੍ਹਾਂ ਦਾ ਕਾਫਲਾ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਫਲਾਈਓਵਰ ‘ਤੇ 20 ਮਿੰਟ ਤੱਕ ਫਸਿਆ ਰਿਹਾ ਕਿਉਂਕਿ ਕੁਝ ਦੂਰੀ ‘ਤੇ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰ ਦਿੱਤਾ ਗਿਆ ਸੀ।

iTree Network Solutions +91-8699235413

ਕੇਂਦਰੀ ਗ੍ਰਹਿ ਮੰਤਰਾਲੇ ਦੀ ਬਲੂ ਬੁੱਕ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਤਾਇਨਾਤ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸ. ਪੀ. ਜੀ.) ਮੁਤਾਬਕ ਪੰਜਾਬ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਅਤੇ ਦੌਰੇ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਅਜਿਹੇ ‘ਚ ਨਿਯਮਾਂ ਮੁਤਾਬਕ ਸੂਬਾ ਪੁਲਿਸ ਨੂੰ ਸੁਰੱਖਿਆ ਦੇ ਨਾਲ-ਨਾਲ ਬਦਲਵਾਂ ਰਸਤਾ ਵੀ ਤਿਆਰ ਰੱਖਣਾ ਚਾਹੀਦਾ ਸੀ।

ਐਮਰਜੈਂਸੀ ਯੋਜਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਸੜਕ ‘ਤੇ ਵਾਧੂ ਸੁਰੱਖਿਆ ਤਾਇਨਾਤ ਕਰਨੀ ਚਾਹੀਦੀ ਸੀ, ਪਰ ਅਜਿਹਾ ਨਹੀਂ ਹੋਇਆ। ਇਸ ਸੁਰੱਖਿਆ ਕੁਤਾਹੀ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੇ ਬਠਿੰਡਾ ਹਵਾਈ ਅੱਡੇ ‘ਤੇ ਵਾਪਸ ਜਾਣ ਦਾ ਫੈਸਲਾ ਕੀਤਾ ਸੀ। ਬਠਿੰਡਾ ਹਵਾਈ ਅੱਡੇ ਤੋਂ ਦਿੱਲੀ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਥੇ ਮੌਜੂਦ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ ਕਿ ਉਹ ਜਿਉਂਦੇ ਵਾਪਸ ਪਰਤ ਸਕੇ।

ਪੀਐੱਮ ਦੀ ਸੁਰੱਖਿਆ ‘ਚ ਹੋਈ ਇਸ ਕੁਤਾਹੀ ਦੀ ਜਾਂਚ ਸੁਪਰੀਮ ਕੋਰਟ ਨੇ ਖੁਦ ਕਰਵਾਈ ਸੀ। ਸੁਪਰੀਮ ਕੋਰਟ ਨੇ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਨੂੰ ਪੂਰੇ ਮਾਮਲੇ ਦੀ ਵਿਸਤ੍ਰਿਤ ਜਾਂਚ ਕਰਕੇ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਸੀ। ਕਮੇਟੀ ਨੂੰ ਅਜਿਹੇ ਸੁਝਾਅ ਦੇਣ ਲਈ ਵੀ ਕਿਹਾ ਗਿਆ ਤਾਂ ਜੋ ਭਵਿੱਖ ਵਿੱਚ ਅਜਿਹੇ ਮਾਮਲਿਆਂ ਤੋਂ ਬਚਿਆ ਜਾ ਸਕੇ।

iTree Network Solutions +91-8699235413

ਰਿਪੋਰਟ ‘ਤੇ ਸੁਣਵਾਈ ਦੌਰਾਨ ਤਤਕਾਲੀ ਚੀਫ਼ ਜਸਟਿਸ ਐੱਨਵੀ ਰਮਨਾ ਨੇ ਕਿਹਾ ਸੀ ਕਿ ਇਸ ਰਿਪੋਰਟ ‘ਚ ਪ੍ਰਧਾਨ ਮੰਤਰੀ ਦੀ ਠੋਸ ਸੁਰੱਖਿਆ ਲਈ ਕੁਝ ਜ਼ਰੂਰੀ ਉਪਾਅ ਵੀ ਸੁਝਾਏ ਗਏ ਹਨ, ਜਿਨ੍ਹਾਂ ਨੂੰ ਸਰਕਾਰ ਨੂੰ ਭੇਜਿਆ ਜਾਵੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

पंजाब में नवरात्र पर शराब का लंगर:कोटकपूरा के धार्मिक डेरे पर चले पैग, बेंच पर रखीं देसी-अंग्रेजी को बोतलें, श्रद्धालु बोले-ऐसी मान्यता है

Buland kesari/पंजाब के कोटकपूरा में चैत्र नवरात्र पर शराब का लंगर चला। गांव मरहाना में बाबा काला महर के यादगार मेले में ये नजारा...

You cannot copy content of this page