Buland kesari/Kuldeep Dhaliwal Question to PM Modi: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਕਰਕੇ ਸੂਬੇ ਭਰ ‘ਚ ਸਮਾਗਮ ਕਰਵਾਏ। ਇਸ ਦੇ ਨਾਲ ਹੀ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ‘ਚ ਵੀ 3 ਦਿਨਾਂ ਖਾਸ ਸਮਾਗਮ ਕਰਵਾਏ ਗਏ। ਜਿੱਥੇ ਦੇਸ਼ ਦੇ ਸਾਰੀ ਸਿਆਸੀ ਲੀਡਰਾਂ ਸਮੇਤ ਵੱਡੇ ਲੋਕਾਂ ਅਤੇ ਆਮ ਲੋਕਾਂ ਨੂੰ ਆਉਣ ਦਾ ਸੱਦਾ ਦਿੱਤਾ ਗਿਆ। ਇਸ ਦੇ ਨਾਲ ਹੀ ਖਾਸ ਸੱਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਗਿਆ ਸੀ।

iTree Network Solutions +91-8699235413

ਬੀਤੇ ਦਿਨ 25 ਨਵੰਬਰ ਨੂੰ ਪੀਐਮ ਮੋਦੀ ਹਰਿਆਣਾ ਦੇ ਕੁਰੂਕਸ਼ੇਤਰ ‘ਚ ਕਰਵਾਏ ਗਏ ਸ਼ਹੀਦੀ ਸਮਾਗਮ ‘ਚ ਹਿੱਸਾ ਲੈਣ ਪਹੁੰਚੇ। ਜਿਸ ‘ਤੇ ਹੁਣ ਪੰਜਾਬ ਆਪ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ।

iTree Network Solutions +91-8699235413

ਧਾਲੀਵਾਲ ਨੇ ਕਿਹਾ, “ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੁਰੂਕਸ਼ੇਤਰ ਤੋਂ ਹੋ ਕੇ ਵਾਪਸ ਚਲੇ ਗਏ। ਉਹਨਾਂ ਨੂੰ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਆਉਣਾ ਚਾਹੀਦਾ ਸੀ। ਸਾਨੂੰ ਇਹ ਗੱਲ ਹਮੇਸ਼ਾ ਰੜਕਦੀ ਰਹੇਗੀ ਕੀ ਪ੍ਰਧਾਨ ਮੰਤਰੀ ਮੋਦੀ ਸਾਡੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਨਹੀਂ ਆਏ।

iTree Network Solutions +91-8699235413

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ‘ਚ ਕਰਵਾਏ ਗਏ ਸਮਾਗਮ ‘ਚ ਸ਼ਾਮਲ ਨਾ ਹੋਣ ‘ਤੇ ਪ੍ਰਧਾਨ ਮੰਤਰੀ ਮੋਦੀ ਪ੍ਰਤੀ ਆਪਣਾ ਇਤਰਾਜ ਜ਼ਾਹਰ ਕੀਤਾ। ਨਾਲ ਹੀ ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਚੰਡੀਗੜ੍ਹ ਤੋਂ ਬਾਹਰ ਜਾ ਸਭਾ ਲਗਾਈ ਹੈ। ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਇਤਿਹਾਸਿਕ ਫੈਸਲੇ ਲਏ ਗਏ। ਜਿਸ ਵਿੱਚ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਉਥੇ ਮੁੱਖ ਮੰਤਰੀ ਨੇ ਅਨੰਦਪੁਰ ਸਾਹਿਬ ਚ ਯੂਨੀਵਰਸਿਟੀ ਬਣਾਉਣ ਦਾ ਵੀ ਐਲਾਨ ਕੀਤਾ ਹੈ।

iTree Network Solutions +91-8699235413