Buland kesari ;-( Principal brutally beats student) ਸਰਕਾਰੀ ਹਾਈ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ‘ਚ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਦਾ ਮਾਮਲਾ ਸਹਾਮਣੇ ਆਇਆ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ 7ਵੀਂ ਜਮਾਤ ਦੇ ਰਣਵੀਰ ਸਿੰਘ ਦੀ ਸਕੂਲ ਦੇ Principal ਵੱਲੋਂ ਕੁੱਟਮਾਰ ਕੀਤੀ ਗਈ ਹੈ। ਪਰਿਵਾਰ ਮੁਤਾਬਿਕ ਬੱਚੇ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦਿੱਤੇ। ਜਿਸ ਤੋਂ ਬਾਅਦ ਉਹ ਬੱਚੇ ਨੂੰ ਹਸਪਤਾਲ ਲੈ ਗਏ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੀੜਤ ਬੱਚੇ ਅਤੇ ਉਸ ਦੀ ਮਾਂ ਨੇ ਬੱਚਿਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤਾ ਹੈ।
ਪਰਿਵਾਰ ਦਾ ਇਲਜ਼ਾਮ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ Principal ਨੇ ਸਕੂਲ ‘ਚ ਉਨ੍ਹਾਂ ਦੇ ਬੱਚੇ ਨੂੰ ਸਿਰ ‘ਤੇ ਦੁਮਾਲਾ ਸਜਾਉਣ ਅਤੇ ਕੜਾ ਪਾਉਣ ਤੋਂ ਝਿੜਕ ਰਿਹਾ ਸੀ। ਅਤੇ ਸਿਰ ‘ਤੇ ਦੁਮਾਲਾ ਸਜਾਉਣ ਅਤੇ ਕੜ੍ਹਾ ਪਾਉਣ ਤੋਂ ਰੋਕ ਰਿਹਾ ਸੀ। ਜਦੋਂ ਬੱਚੇ ਨੇ ਅਜਿਹਾ ਨਾ ਕੀਤਾ ਤਾਂ ਅੱਜ ਉਨ੍ਹਾਂ ਦੇ ਬੱਚੇ ਨੂੰ ਪ੍ਰਿੰਸੀਪਲ ਨੇ ਬੁਰੀ ਤਰ੍ਹਾਂ ਕੁੱਟਿਆ। ਇਸ ਮੌਕੇ ਪਰਿਵਾਰ ਨੇ ਪ੍ਰਿੰਸੀਪਾਲ ਖਿਲਾਫ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।
ਇਸ ਮਾਮਲੇ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕਾ ਰਾਣੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਸਮੁੱਚੇ ਮਾਮਲੇ ਦੀ ਜਾਂਚ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ALSO READ ;- Aishwarya Rai ਤੋਂ ਤਲਾਕ ਦੀਆਂ ਖਬਰਾਂ ਵਿਚਾਲੇ ਅਭਿਸ਼ੇਕ ਬੱਚਨ ਨੇ ਚੁੱਕਿਆ ਇਹ ਵੱਡਾ ਕਦਮ!
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.