Buland kesari/Farmers Protest In Punjab News: ਧਰਮ ਯੁੱਧ ਮੋਰਚਾ ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਦੇ ਵਿੱਚ ਚੌਥੇ ਦਿਨ ਵਿੱਚ ਅੰਦੋਲਨ ਦਾਖਿਲ ਹੋ ਗਏ ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਅਤੇ ਟੋਲ ਕਰਮਚਾਰੀਆਂ ਵੱਲੋਂ ਪੰਜਾਬ ਦੇ ਸਮੂਹ ਟੋਲ ਪਲਾਜ਼ਾ ਤਕਰੀਬਨ ਤਕਰੀਬਨ ਟੋਲ ਮੁਕਤ ਕਰ ਦਿੱਤੇ ਗਏ ਹਨ।

iTree Network Solutions +91-8699235413

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿੱਚ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਨੂੰਨ ਬਣਾਵੇ ਤਾਂ ਕਿ ਕੋਈ ਨਾ ਸੋਚ ਸਕੇ ਕਿ ਅਸੀਂ ਕਿਸੀ ਦੀ ਬੇਅਦਬੀ ਕਰੀਏ ਇਸੀ ਮੁੱਦੇ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ 517 ਦਿਨ ਤੋਂ ਭਾਰਤੀ ਸੰਚਾਰ ਨਿਗਮ ਦੇ 400 ਫੁੱਟ ਉੱਤੇ ਟਾਵਰ ’ਤੇ ਬਹਿ ਕੇ ਆਪਣਾ ਅੰਦੋਲਨ ਚਲਾ ਰਹੇ ਹਨ।

iTree Network Solutions +91-8699235413

ਉਨ੍ਹਾਂ ਦੇ ਹੱਕ ਦੇ ਵਿੱਚ ਕਿਸਾਨ ਜਥੇਬੰਦੀਆਂ ਅਤੇ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਆ ਗਈਆਂ ਹਨ ਅਤੇ ਉਸੀ ਦੇ ਤਹਿਤ ਅੱਜ ਪੰਜਾਬ ਦੇ ਮਾਲਵਾ ਖੇਤਰ ਦੇ ਟੋਲ ਪਲਾਜਾ ਮੁਫ਼ਤ ਕਰ ਦਿੱਤੇ ਗਏ ਹਨ।

iTree Network Solutions +91-8699235413

ਉੱਥੇ ਹੀ ਦੂਜੇ ਪਾਸੇ ਮੋਗਾ ’ਚ ਪੁਲਿਸ ਦਾ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਟੋਲ ਪਲਾਜ਼ਾ ਜਾਮ ਕਰਨ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਡਿਟੇਨ ਕਰ ਲਿਆ ਗਿਆ ਹੈ। ਬੀਕੇਯੂ ਸਿੱਧੂਪੁਰ ਵੱਲੋਂ ਦਾਰਾਪੁਰ ਟੋਲ ਪਲਾਜ਼ਾ ਨੂੰ ਫ੍ਰੀ ਕੀਤਾ ਜਾਣਾ ਸੀ। ਜਾਮ ਕਰਨ ਤੋਂ ਪਹਿਲਾਂ ਪੁਲਿਸ ਨੇ ਕਿਸਾਨਾਂ ਨੂੰ ਵੀ ਹਿਰਾਸਤ ’ਚ ਲੈ ਲਿਆ ਹੈ।

iTree Network Solutions +91-8699235413