iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsPunjab: ਸਿੱਖਾਂ ਵਿਰੁੱਧ ਸੋਸ਼ਲ ਮੀਡੀਆ 'ਤੇ ਭੜਕਾਊ ਭਾਸ਼ਾ ਵਰਤਣ ਵਾਲੇ ਨੂੰ ਤੁਰੰਤ...

Punjab: ਸਿੱਖਾਂ ਵਿਰੁੱਧ ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਾ ਵਰਤਣ ਵਾਲੇ ਨੂੰ ਤੁਰੰਤ ਗਿਰਫਤਾਰ ਕਰੇ ਪੁਲਿਸ- ਸਿੱਖ ਤਾਲਮੇਲ ਕਮੇਟੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਡੀਸੀਪੀ ਮਨਪ੍ਰੀਤ ਸਿੰਘ ਢਿੱਲੋ ਨੂੰ ਪੱਤਰ ਦੇ ਕੇ ਕੀਤੀ ਕਾਰਵਾਈ ਦੀ ਮੰਗ।

iTree Network Solutions +91-8699235413

iTree Network Solutions +91-8699235413

Punjab News: ਜਲੰਧਰ(Buland Kesari) ਪਿਛਲੇ ਦਿਨੀ ਦੁੱਗਲ ਚਾਪ ਕਾਰਨਰ ,ਮਿਲਾਪ ਚੌਂਕ ਵਿਖੇ ਕੁਝ ਨਿਹੰਗ ਬਾਣੇ ਵਾਲੇ ਲੋਕਾਂ ਨਾਲ ਵਾਦ ਵਿਵਾਦ ਹੋ ਗਿਆ ਸੀ। ਜਿਸ ਤੋਂ ਬਾਅਦ ਬੀਜੇਪੀ ਦੇ ਆਗੂ ਕ੍ਰਿਸ਼ਨ ਦੇਵ ਭੰਡਾਰੀ ਆਪਣੇ ਸਾਥੀਆਂ ਨਾਲ ਉਥੇ ਪਹੁੰਚੇ ਸਨ। ਉਸ ਤੋਂ ਬਾਅਦ ਉਹਨਾਂ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਇੱਕ ਪੋਸਟ ਅਪਲੋਡ ਕੀਤੀ ਸੀ। ਪਰ ਪੋਸਟ ਥੱਲੇ “ਨਵੀ ਸ਼ਰਮਾ ਵਸ਼ਿਸ਼ਟ” ਨਾਮੀ ਵਿਅਕਤੀ ਨੇ ਸਿੱਖ ਧਰਮ ਬਾਰੇ ਬਹੁਤ ਹੀ ਅਪਮਾਨਜਨਕ ਅਤੇ ਭੜਕਾਊ ਟਿੱਪਣੀ ਕੀਤੀ ਸੀ, ਅਤੇ ਜਹਿਰ ਉਗਲਦਿਆਂ ਸਿੱਖਾਂ ਨੂੰ 1984 ਯਾਦ ਕਰਵਾਉਣ ਦੀ ਚੇਤਾਵਨੀ ਦੇ ਰਿਹਾ ਸੀ, ਅਤੇ ਦੋ ਭਾਈਚਾਰਿਆਂ ਵਿੱਚ ਲਾਂਬੂ ਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

iTree Network Solutions +91-8699235413

ਇਸ ਮਾਮਲੇ ਨੂੰ ਲੈ ਕੇ ਜਲੰਧਰ ਦੀ ਸਿਰਮੋਰ ਸੰਸਥਾ” ਸਿੱਖ ਤਾਲਮੇਲ ਕਮੇਟੀ” ਦਾ ਇੱਕ ਵਫਦ ਜਿਸ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਕਵਲਜੀਤ ਸਿੰਘ ਟੋਨੀ, ਜਸਬੀਰ ਸਿੰਘ ਬੱਗਾ, ਹਰਜੋਤ ਸਿੰਘ ਲੱਕੀ ਅਤੇ ਵਿੱਕੀ ਸਿੰਘ ਖਾਲਸਾ ਸ਼ਾਮਲ ਸਨ, ਨੇ ਪੁਲਿਸ ਕਮਿਸ਼ਨਰ ਸਾਹਿਬ ਦੀ ਗੈਰ ਮੌਜੂਦਗੀ ਵਿੱਚ ਡੀਸੀਪੀ ਮਨਪ੍ਰੀਤ ਸਿੰਘ ਢਿੱਲੋ ਨੂੰ ਇੱਕ ਮੰਗ ਪੱਤਰ ਸੌਂਪ ਕੇ ਦੋਸ਼ੀ ਵਿਅਕਤੀ ਖਿਲਾਫ ਤੁਰੰਤ ਮੁਕਦਮਾ ਦਰਜ ਕਰਕੇ ਗ੍ਰਿਫਤਾਰੀ ਦੀ ਮੰਗ ਕਰਦਿਆਂ ਕਿਹਾ ਹੈ ਕਿ ਸਿੱਖ ਹਰ ਧਰਮ ਦਾ ਆਦਰ ਸਤਿਕਾਰ ਕਰਦੇ ਹਨ। ਪਰ ਕਿਸੇ ਨੂੰ ਸਿੱਖਾਂ ਦੀ ਆਣ ਬਾਨ ਅਤੇ ਸ਼ਾਨ ਦੇ ਖਿਲਾਫ ਬੋਲਣ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ।

ਇਸ ਮੌਕੇ ਤੇ ਮਨਪ੍ਰੀਤ ਸਿੰਘ ਢਿੱਲੋ ਨੇ ਪ੍ਰਤੀਨਿਧੀ ਮੰਡਲ ਨੂੰ ਯਕੀਨ ਦਵਾਇਆ ਕਿ ਜਿਹੜਾ ਵਿਅਕਤੀ ਕਿਸੇ ਧਰਮ ਦੇ ਖਿਲਾਫ ਗਲਤ ਸ਼ਬਦਾਵਲੀ ਵਰਤੇਗਾ ,ਉਸਦਾ ਕਿਸੇ ਤਰ੍ਹਾਂ ਵੀ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ ਅਤੇ ਦੋ ਧਰਮਾਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਉੱਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਤੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਇੱਕ ਦੁਕਾਨਦਾਰ ਤੇ ਗਾਹਕ ਦੇ ਵਿਵਾਦ ਨੂੰ ਜੋ ਲੋਕ ਦੋ ਫਿਰਕਿਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਹਨਾਂ ਦੀਆਂ ਸਰਗਰਮੀਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ ਤਾਂ ਜੋ ਹੱਸਦੇ ਵਸਦੇ ਪੰਜਾਬ ਵਿੱਚ ਕੋਈ ਨਫਰਤ ਦੇ ਬੀਜ ਪਾ ਕੇ ਆਪਣੀਆਂ ਸਿਆਸੀ ਰੋਟੀਆਂ ਨਾ ਸੇਕ ਸਕੇ।

iTree Network Solutions +91-8699235413

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ ਬੱਲੂ ,ਗੁਰਦੀਪ ਸਿੰਘ ਕਾਲੀਆ ਕਲੋਨੀ, ਪਰਵਿੰਦਰ ਸਿੰਘ ਮੰਗਾ, ਗੁਰਵਿੰਦਰ ਸਿੰਘ ਨਾਗੀ, ਸਤਪਾਲ ਸਿੰਘ ਨੀਲਾ ਮਹਿਲ, ਚਰਨ ਪ੍ਰੀਤ ਸਿੰਘ ਲਾਡਾ ,ਸਰਦੂਲ ਸਿੰਘ, ਗੌਰਵ, ਮਨਦੀਪ ਸਿੰਘ, ਗੁਰਬਖਸ਼ ਸਿੰਘ, ਸਤਿੰਦਰ ਸਿੰਘ ਆਦਿ ਮੌਜੂਦ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना पुलिस ने पकड़ा तस्कर, नशे की गोलियां बरामद:पहले से दर्ज हैं 5 केस, जमानत पर बाहर आया था, NDPS एक्ट के तहत कार्रवाई

Buland kesari/लुधियाना जिले में रायकोट पुलिस ने नशीली गोलियों के साथ एक आरोपी को गिरफ्तार किया है। आरोपी की पहचान गुरमिंदर सिंह उर्फ बुग्गा,...

You cannot copy content of this page