ਜਲੰਧਰ (ਬੁਲੰਦ ਕੇਸਰੀ ਨਿਊਜ਼)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋ ਸੂਬੇ ਦੇ ਦੋ ਸੀਨੀਅਰ IAS ਅਫਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮਾਮਲਾ ਪੰਜਾਬ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਨਾਲ ਜੁੜਿਆ ਹੋਇਆ ਹੈ।
ਸਰਕਾਰ ਦੇ ਇਸ ਫ਼ੈਸਲੇ ਦੇ ਨਾਲ ਪੰਜਾਬ ਦੀ ਬਿਊਰੋਕ੍ਰੇਟ ਲਾਬੀ ਨਾਰਾਜ਼ ਦਿਖਾਈ ਦੇ ਰਹੀ ਹੈ। ਸਸਪੈਂਡ ਕੀਤੇ ਗਏ ਅਧਿਕਾਰੀਆਂ ਵਿੱਚ ਗੁਰਪ੍ਰੀਤ ਸਿੰਘ ਖਹਿਰਾ ਅਤੇ ਧਿਰੇਂਦਰ ਤਿਵਾੜੀ ਸ਼ਾਮਲ ਹਨ।
ਧੀਰੇਂਦਰ ਤਿਵਾੜੀ ਪੰਚਾਇਤ ਵਿਭਾਗ ਦੇ ਮੁੱਖ ਸਕੱਤਰ ਸਨ। ਜਦਕਿ ਗੁਰਪ੍ਰੀਤ ਖੈਹਰਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਸਨ।
ਅਸਲ ਵਿੱਚ ਪੰਜਾਬ ਸਰਕਾਰ ਦੇ ਪੰਚਾਇਤਾਂ ਭੰਗ ਕਰਨ ਦੇ ਫੈਸਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਆਗੂ ਵੱਲੋਂ ਹਾਈਕੋਰਟ ਵਿੱਚ ਇਸ ਫੈਸਲੇ ਖਿਲਾਫ਼ ਅਪੀਲ ਦਾਇਰ ਕੀਤੀ ਗਈ ਸੀ। ਹਾਈ ਕੋਰਟ ਨੇ ਸਰਕਾਰ ਵੱਲੋਂ ਲਏ ਗਏ ਪੰਚਾਇਤਾਂ ਭੰਗ ਕਰਨ ਦੇ ਫੈਸਲੇ ਤੇ ਸਰਕਾਰ ਦੀ ਜਵਾਬਤਲਬੀ ਕੀਤੀ ਤਾਂ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਵਾਪਿਸ ਲਿਆ ਜਾ ਰਿਹਾ ਹੈ।
ਮੁੱਢਲੀ ਜਾਂਚ ਵਿੱਚ ਸਰਕਾਰ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਦੋ ਮੁੱਖ ਅਧਿਕਾਰੀਆਂ ਨੂੰ ਜਿੰਮੇਵਾਰ ਮੰਨਦਿਆਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਹੁਣ ਵੇਖਣਾ ਹੋਵੇਗਾ ਕਿ ਕੀ ਸਰਕਾਰ ਆਈਏਐਸ ਅਫਸਰਾਂ ਨੂੰ ਸਸਪੈਂਡ ਕਰਨ ਦੇ ਫੈਸਲੇ ਤੇ ਟਿਕੀ ਰਹਿੰਦੀ ਹੈ ਜਾਂ ਫਿਰ ਇਸ ਫ਼ੈਸਲੇ ‘ਤੇ ਵੀ ਸਰਕਾਰ ਨੂੰ ਬੈਕਫੂਟ ਹੋਣਾ ਪੈਂਦਾ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.