Buland kesari ;- (Punjab ) ਦੇਸ਼ ਭਰ ਵਿਚ ਕੱਲ੍ਹ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸੇ ਸਬੰਧ ਵਿਚ ਸ਼ਹਿਰਾਂ ਵਿਚ ਵੱਖ-ਵੱਖ ਦਿਨ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸੇ ਤਹਿਤ ਕਪੂਰਥਲਾ ਜ਼ਿਲ੍ਹੇ ਵਿਚ ਦੋ ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ਉੱਪਰ ਪੈਂਦੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
(Punjab ) ਇਸ ਤੋਂ ਇਲਾਵਾ ਮਿਤੀ 15 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਵੀ ਫਗਵਾੜਾ ਸਬ ਡਿਵੀਜ਼ਨ ਵਿਚ ਧਾਰਮਿਕ ਸਥਾਨ ਵਾਲੀ ਜਗ੍ਹਾ ਦੇ ਨੇੜੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.