Buland kesari ;- Punjab/ਰੂਪਨਗਰ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਸਦਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਚਨਚੇਤ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ ਦੋ ਹੋਟਲਾਂ ਵਿੱਚੋਂ 10 ਲੜਕੇ-ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕੀਤਾ ਹੈ। ਥਾਣਾ ਸਦਰ ਪੁਲੀਸ ਨੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਬਾਕੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ।
Punjab news;- ਪ੍ਰਾਪਤ ਜਾਣਕਾਰੀ ਅਨੁਸਾਰ ਸਦਰ ਪੁਲਿਸ ਨੇ ਗੁਪਤ ਸੂਚਨਾ ਮਿਲਣ ‘ਤੇ ਰੂਪਨਗਰ ਦੇ ਪਿੰਡ ਖ਼ਿਆਸਪੁਰਾ ਨੇੜੇ ਹਾਈਵੇ ‘ਤੇ ਸਥਿਤ 2 ਹੋਟਲਾਂ ‘ਚ ਅਚਨਚੇਤ ਛਾਪੇਮਾਰੀ ਕੀਤੀ, ਜਿੱਥੋਂ 10 ਲੜਕੇ-ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ‘ਚ ਬਰਾਮਦ ਕੀਤਾ ਗਿਆ | ਐਸਐਚਓ ਥਾਣਾ ਸਦਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਹੁਣ ਤੱਕ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦੋਂਕਿ ਲੜਕੀਆਂ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਰੂਪਨਗਰ ਭੇਜ ਦਿੱਤਾ ਗਿਆ ਹੈ ਅਤੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਪਿਛਲੇ ਲੰਬੇ ਸਮੇਂ ਤੋਂ ਰੂਪਨਗਰ-ਨੰਗਲ ਹਾਈਵੇਅ ‘ਤੇ ਚੱਲ ਰਹੇ ਕੁਝ ਹੋਟਲਾਂ ‘ਚ ਦੇਹ ਵਪਾਰ ਦਾ ਧੰਦਾ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਪਰ ਬੀਤੇ ਕੱਲ੍ਹ ਠੋਸ ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਨੇ ਮੌਕੇ ‘ਤੇ ਜਾ ਕੇ ਛਾਪੇਮਾਰੀ ਕਰਕੇ ਸਫਲਤਾ ਹਾਸਲ ਕੀਤੀ |
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.