Punjab Education News: ਪੰਜਾਬ ਸਰਕਾਰ ਆਪਣੇ ਹੀ ਬਣਾਏ ਨਿਯਮਾਂ ਦੀ ਉਲੰਘਣਾ ਕਰਦੀ ਦਿਖਾਈ ਦੇ ਰਹੀ ਹੈ। ਮਾਮਲਾ Education ਡਿਪਾਰਟਮੈਂਟ ਨਾਲ ਸੰਬੰਧਿਤ ਹੈ।
ਤੁਹਾਨੂੰ ਯਾਦ ਹੋਵੇਗਾ ਕਿ ਖੁਦ ਮੁੱਖ ਮੰਤਰੀ ਪੰਜਾਬ ਨੇ ਆਪਣੇ ਇੱਕ ਭਾਸ਼ਣ ਵਿੱਚ ਕਿਹਾ ਸੀ ਕਿ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਨਹੀਂ ਲਗਾਈਆਂ ਜਾਣੀਆਂ ਚਾਹੀਦੀਆਂ ਤਾਂ ਕਿ ਕਿਸੇ ਵੀ ਤਰੀਕੇ ਨਾਲ ਬੱਚਿਆਂ ਦੀ ਪੜ੍ਹਾਈ ‘ਤੇ ਇਸਦਾ ਅਸਰ ਨਾ ਪਵੇ!
ਲੇਕਿਨ ਇਸ ਦੇ ਉਲਟ ਆਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਦੇ ਅਨੇਕਾਂ ਸਕੂਲਾਂ ਦੇ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਅਧਿਆਪਕਾਂ ਵਿੱਚ ਰੋਸ ਨਜ਼ਰ ਆ ਰਿਹਾ ਹੈ।
ਪੰਜਾਬ ਸਰਕਾਰ ਦੇ ਹੀ ਇੱਕ ਨੋਟੀਫਿਕੇਸ਼ਨ ਦੀ ਕਾਪੀ ਵਿਖਾਉਂਦਿਆਂ ਇੱਕ ਸਰਕਾਰੀ ਅਧਿਆਪਕ ਨੇ ਦੱਸਿਆ ਕਿ ਸਰਕਾਰ ਨੇ ਸਾਇੰਸ ਅਤੇ ਮੈਥ(ਹਿਸਾਬ) ਦੇ ਅਧਿਆਪਕਾਂ ਦੀਆਂ ਵੱਖ ਵੱਖ ਫੰਡਾਂ ਦੇ ਇੰਚਾਰਜ ਨਾ ਬਣਾਉਣ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਤਾਂ ਕਿ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ।
ਪਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਸਾਇੰਸ ਮੈਥ ਅਤੇ ਅੰਗਰੇਜ਼ੀ ਦੇ ਅਧਿਆਪਕਾਂ ਦੀਆਂ ਡਿਊਟੀਆਂ ਚੋਣਾਂ ਦੇ ਕਾਰਜਾਂ ਲਈ ਲਗਾਈਆਂ ਹਨ। ਜਿਸ ਕਾਰਨ ਇਮਤਿਹਾਨਾਂ ਦੇ ਦਿਨਾਂ ਵਿੱਚ ਬੱਚਿਆਂ ਦੀ ਪੜ੍ਹਾਈ ਤੇ ਇਸਦਾ ਬੁਰਾ ਅਸਰ ਪੈ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਕੈਂਸਲ ਕਰਕੇ ਉਹਨਾਂ ਬਦਲੇ ਨਾਨ ਟੀਚਿੰਗ ਸਟਾਫ ਦੀਆਂ ਚੋਣ ਡਿਊਟੀਆਂ ਲਗਾਵੇ। ਕਿਉਂਕਿ ਅਜੇ ਵੀ ਸਰਕਾਰੀ ਸਕੂਲਾਂ ਵਿੱਚ 50 ਫੀਸਦੀ ਨੋਨ ਟੀਚਿੰਗ ਸਟਾਫ ਅਜਿਹਾ ਹੈ ਜਿਸ ਦੀਆਂ ਚੋਣ ਡਿਊਟੀਆਂ ਨਹੀਂ ਲੱਗੀਆਂ। ਜਦਕਿ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ।
ਉਨਾਂ ਸਿੱਖਿਆ ਮੰਤਰੀ ਤੋਂ ਇਸ ਬਾਰੇ ਤੁਰੰਤ ਅਤੇ ਸਖਤ ਐਕਸ਼ਨ ਲੈਣ ਦੀ ਅਪੀਲ ਕੀਤੀ।
Punjab government is running away from following its own orders. ✓ Are selection duties being imposed on teachers of different subjects?
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.