iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsPunjab Police- SSP ਵੱਲੋਂ 3 ਇੰਸਪੈਕਟਰਾਂ ਸਣੇ 12 ਪੁਲਿਸ ਮੁਲਾਜ਼ਮ ਸਸਪੈਂਡ

Punjab Police- SSP ਵੱਲੋਂ 3 ਇੰਸਪੈਕਟਰਾਂ ਸਣੇ 12 ਪੁਲਿਸ ਮੁਲਾਜ਼ਮ ਸਸਪੈਂਡ

Date:

National News

Buland kesari ;- ਪਟਿਆਲਾ ਵਿਚ ਫੌਜ ਦੇ ਕਰਨਲ ਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁੱਟਮਾਰ ਦੀ ਸਾਰੀ ਘਟਨਾ ਦੀ ਵੀਡੀਓ ਰਿਕਾਰਡ ਹੋ ਗਈ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਸਾਰਾ ਵਿਵਾਦ ਪਾਰਕਿੰਗ ਨੂੰ ਲੈ ਕੇ ਸੀ। ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਸਾਰੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। 45 ਦਿਨਾਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ।Punjab Police- SSP ਵੱਲੋਂ 3 ਇੰਸਪੈਕਟਰਾਂ ਸਣੇ 12 ਪੁਲਿਸ ਮੁਲਾਜ਼ਮ ਸਸਪੈਂਡ

ਕੁੱਟਮਾਰ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ 12 ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ 12 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਪਟਿਆਲਾ ਪੁਲਿਸ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਨੇੜੇ ਹੋਏ ਝਗੜੇ ਲਈ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਤੋਂ ਦੋ ਦਿਨ ਬਾਅਦ ਇਕ ਫੌਜੀ ਅਧਿਕਾਰੀ ਅਤੇ ਉਸ ਦੀ ਪਤਨੀ ਨੇ ਪੁਲਿਸ ਉਤੇ ਬੇਰਹਿਮੀ ਦਾ ਦੋਸ਼ ਲਗਾਇਆ ਸੀ। ਨਵੀਂ ਦਿੱਲੀ ਦੇ ਫੌਜ ਹੈੱਡਕੁਆਰਟਰ ਵਿਚ ਤਾਇਨਾਤ ਕਰਨਲ ਪੁਸ਼ਪਿੰਦਰ ਬਾਠ ਨੇ ਦਾਅਵਾ ਕੀਤਾ ਕਿ 13 ਮਾਰਚ ਦੀ ਰਾਤ ਨੂੰ ਉਸ ’ਤੇ ਹਮਲਾ ਕੀਤਾ ਗਿਆ ਸੀ। ਉਹ ਇਸ ਸਮੇਂ ਆਪਣੇ ਪੁੱਤਰ ਸਮੇਤ ਇਲਾਜ ਅਧੀਨ ਹੈ, ਜਿਸ ਉਤੇ ਕਥਿਤ ਤੌਰ ‘ਤੇ ਪਟਿਆਲਾ ਵਿੱਚ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਹਮਲਾ ਕੀਤਾ ਗਿਆ ਸੀ।

ਇਸ ਮਾਮਲੇ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ, ਪਰ ਫੌਜੀ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਿਸ ਅਧਿਕਾਰੀਆਂ ਉਤੇ ਪਿਤਾ ਅਤੇ ਪੁੱਤਰ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਜਾਣਕਾਰੀ ਅਨੁਸਾਰ ਝਗੜਾ ਹੋਣ ਮੌਕੇ ਪੁਲਿਸ ਕਰਮੀ ਸਿਵਲ ਵਰਦੀ ਵਿਚ ਸਨ ਅਤੇ ਇਕ 7 ਸਾਲਾਂ ਬੱਚੇ ਨੂੰ ਬਚਾਉਣ ਲਈ ਹੋਏ ਅਗਵਾਕਾਰਾਂ ਨਾਲ ਮੁਕਾਬਲੇ ਤੋਂ ਬਾਅਦ ਹਸਪਤਾਲ ਜਾ ਰਹੇ ਸਨ । ਉਧਰ ਇਕ ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਕਰਨਲ ਅਤੇ ਉਸ ਦੇ ਪੁੱਤਰ ਨੇ ਉਨ੍ਹਾਂ ਤੇ ਹਮਲਾ ਕੀਤਾ, ਉਹ ਨਸ਼ੇ ਵਿਚ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਕ ਢਾਬਾ ਮਾਲਕ ਦੇ ਬਿਆਨ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਜਾਰੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਤੰਬਰ ਵਿੱਚ ਪੰਜਾਬ ਦੀ ਸਿਆਸਤ ਵਿੱਚ ਆ ਸਕਦੈ ਵੱਡਾ ਭੂਚਾਲ!

ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਹੋਵੇਗੀ ਵੱਡੀ ਦਲ-ਬਦਲੀ? ‘ਆਪ’ ਦੇ...

कलयुगी बेटे ने बुजुर्ग मां के सिर पर कुकर मारकर की हत्या

Buland Kesari/ अबोहर: संत नगरी में सोमवार को एक दिल...

ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਮੋੜ, ਅਕਾਲੀ ਦਲ ਨੇ ਭਾਜਪਾ ਨਾਲ ਮਿਲਾਇਆ ਹੱਥ!

ਪੰਜਾਬ ਯੂਨੀਵਰਸਿਟੀ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਮੋੜ, SOI...

LEAVE A REPLY

Please enter your comment!
Please enter your name here

Related News

ਨਿਤਿਨ ਕੋਹਲੀ ਅਤੇ ਵਿਨੀਤ ਧੀਰ ਦੇ ਯਤਨਾਂ ਸਦਕਾ ਪੰਜਾਬ ਯੂਥ ਰਨ ਨੂੰ ਮਿਲੀ ਸ਼ਾਨਦਾਰ ਸਫਲਤਾ

ਪੰਜਾਬ ਯੂਥ ਰਨ ਦੀ ਸਫਲਤਾ ਨੇ ਵਧਾਇਆ ਨੌਜਵਾਨਾਂ ਦਾ ਉਤਸ਼ਾਹ, ਨਿਤਿਨ ਕੋਹਲੀ ਨੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ Buland Kesari/ ਜਲੰਧਰ: ਮਾਡਲ ਟਾਊਨ ਵਿੱਚ ਆਮ...

You cannot copy content of this page