Buland Kesari :- Punjab news/ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ 15 ਅਕਤੂਬਰ 2024 ਤੱਕ ਬਿਨੈ ਪੱਤਰ ਮੰਗੇ ਗਏ ਹਨ।
Punjab :- ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਦੀ ਜਾਣਕਾਰੀ ਦਿੱਤੀ ਜਾਣੀ ਹੈ ਸਕੀਮਾਂ ਨੂੰ ਲਾਗੂ ਕੀਤਾ ਜਾ ਸਕਦਾ ਹੈ ਅਤੇ ਸਬੰਧਤ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕਦਾ ਹੈ।
ਉਮੀਦਵਾਰ ਅਹੁਦੇ ਲਈ ਅਪਲਾਈ ਕਰ ਸਕਦੇ ਹਨ
Punjab news :- ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਹੋਣਾ ਚਾਹੀਦਾ ਹੈ, ਜਿਸ ਕੋਲ ਪ੍ਰਮੁੱਖ ਸਕੱਤਰ ਦੇ ਅਹੁਦੇ ਤੋਂ ਘੱਟ ਨਾ ਹੋਵੇ ਅਤੇ ਉਮਰ 65 ਸਾਲ ਤੋਂ ਵੱਧ ਨਾ ਹੋਵੇ। ਅਜਿਹੇ ਉਮੀਦਵਾਰ ਇਸ ਅਹੁਦੇ ਲਈ ਅਪਲਾਈ ਕਰ ਸਕਦੇ ਹਨ।
ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਅਸਾਮੀ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਦਫ਼ਤਰ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਐਸ.ਸੀ.ਓ. ਨੰ: 7, ਫੇਜ਼-1, ਐੱਸ.ਏ.ਐੱਸ. ਸਿਟੀ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜੇ ਜਾ ਸਕਦੇ ਹਨ।
ਉਨ•ਾਂ ਅੱਗੇ ਦੱਸਿਆ ਕਿ ਜਿਨ•ਾਂ ਉਮੀਦਵਾਰਾਂ ਨੇ 11 ਜੁਲਾਈ 2024 ਨੂੰ ਜਾਰੀ ਕੀਤੇ ਗਏ ਇਸ਼ਤਿਹਾਰ ਵਿਰੁੱਧ ਅਪਲਾਈ ਕੀਤਾ ਹੈ, ਉਹਨਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ। ਪਹਿਲਾਂ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਧੂਰੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.