Buland Kesari :-Punjab news/ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ, ਮੁੜ ਵਸੇਬਾ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸੈਣੀ ਸਭਾ ਗੁਰਦਾਸਪੁਰ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕਹੀ।
ਅੱਜ ਇੱਥੇ Punjab civil ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਸੈਣੀ ਸਭਾ ਦੇ ਵਫ਼ਦ ਨੇ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਦੀ ਉਸਾਰੀ ਦੀ ਮੰਗ ਰੱਖੀ। ਸ੍ਰੀ ਮੁੰਡੀਆ ਨੇ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲ ਕਰਕੇ ਇਸ ਮੰਗ ਨੂੰ ਪੂਰਾ ਕਰਨ ਲਈ ਜ਼ੋਰਦਾਰ ਸਿਫਾਰਸ਼ ਕਰਨਗੇ।
Punjab news :- ਮੁੰਡੀਆ ਨੇ ਕਿਹਾ ਕਿ Punjab ਸਰਕਾਰ ਹਰ ਵਰਗ ਦੀਆਂ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੋ ਜਾਂਦਾ ਹੈ ਤਾਂ ਸੈਣੀ ਭਾਈਚਾਰਾ ਅਤੇ ਗੁਰਦਾਸਪੁਰ ਦੇ ਲੋਕ ਆਪਣੇ ਵੱਖ-ਵੱਖ ਲੋਕ ਭਲਾਈ ਦੇ ਕੰਮ ਕਰ ਸਕਣਗੇ|
ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਾਨਕਾ ਘਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੈ ਅਤੇ ਉਨ੍ਹਾਂ ਨੂੰ ਉੱਥੇ ਕੋਈ ਵੀ ਚੰਗਾ ਕੰਮ ਕਰਕੇ ਸਭ ਤੋਂ ਵੱਧ ਖੁਸ਼ੀ ਹੋਵੇਗੀ।
ਇਸ ਮੌਕੇ ਸੈਣੀ ਸਭਾ ਦੇ ਸਰਪ੍ਰਸਤ ਦਰਸ਼ਨ ਸਿੰਘ ਸੈਣੀ, ਪ੍ਰਧਾਨ ਬਖਸ਼ੀਸ ਸਿੰਘ ਸੈਣੀ, ਸਕੱਤਰ ਮਲਕੀਤ ਸਿੰਘ ਸੈਣੀ ਅਤੇ ਖਜ਼ਾਨਚੀ ਬਲਜਿੰਦਰ ਸਿੰਘ ਸੈਣੀ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਦੇਣ ਲਈ ਕੈਬਨਿਟ ਮੰਤਰੀ ਮੁੰਡੀਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.