Buland kesari ;- ( Punjab ) ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਕਾਹਨਗੜ੍ਹ ਵਿਖੇ ਕਰਜ਼ੇ ਦੇ ਸਤਾਏ ਇੱਕ ਹੋਰ ਗਰੀਬ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਜੀਵਨ ਲੀਲਾ ਖਤਮ ਕਰ ਲਈ।
Punjab news ;- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਮੁਕੰਦ ਸਿੰਘ (60) ਨੇ ਸੋਮਵਾਰ ਨੂੰ ਸਵੇਰੇ ਖੇਤ ਵਿੱਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿਖ਼ੇ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਅਗਲੇ ਦਿਨ ਮੰਗਲਵਾਰ ਨੂੰ ਮੌਤ ਹੋ ਗਈ। ਇਕਾਈ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਵਿਆਹਿਆ ਨਹੀਂ ਸੀ ਅਤੇ ਆਪਣੇ ਛੋਟੇ ਭਰਾ ਦੇ ਨਾਲ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਬਹੁਤ ਕਰੀਬ ਸੀ ਅਤੇ ਸਿਰਫ਼ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਜਗਸੀਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਲਗਭਗ 6 ਲੱਖ ਦੇ ਕਰੀਬ ਕਰਜ਼ਾ ਸੀ ਜੋ ਕਰਜੇ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਪੋਸਟਮਾਰਟਮ ਉਪਰੰਤ ਕਿਸਾਨ ਮੇਜਰ ਸਿੰਘ ਦਾ ਸਸਕਾਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.