Buland kesari ;- (Road accident ) ਬੀਤੀ ਰਾਤ ਫ਼ਿਰੋਜ਼ਪੁਰ ਦੇ ਕਸਬਾ ਘੱਲਖੁਰਦ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਜਾ ਰਹੀ ਇੱਕ ਪੰਜਾਬ ਨੰਬਰ ਕਾਰ ਦੇ ਡਰਾਈਵਰ ਵੱਲੋਂ ਮੋਟਰਸਾਈਕਲ ’ਤੇ ਜਾ ਰਹੇ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। Road accident;- ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਦੂਜੇ ਵਿਅਕਤੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਡੀਐੱਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਥਾਣਾ ਘੱਲਖੁਰਦ ਦੀ ਪੁਲੀਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦਿਆਂ ਐਚ.ਸੀ ਅਮਨਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜ ਕੁਮਾਰ ਪੁੱਤਰ ਵੀਰ ਚੰਦ ਵਾਸੀ ਮੁੱਦਕੀ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਉਸ ਦਾ ਵੱਡਾ ਭਰਾ ਡਿੰਪੀ ਗੌਤਮ (ਉਮਰ 46 ਸਾਲ) ਅਤੇ ਉਸ ਦਾ ਦੋਸਤ ਦੇਵਰਾਜ ਪੁੱਤਰ ਫਕੀਰ ਚੰਦ ਵਾਸੀ ਪਿੰਡ ਕਾਲੀਏਵਾਲਾ ਉਨ੍ਹਾਂ ਦੇ ਪਲਾਟ ‘ਤੇ ਜਾਂਦੇ ਹਨ। ਮੋਟਰਸਾਈਕਲ ਸਵਾਰ ਜਦੋਂ ਤਲਵੰਡੀ ਭਾਈ ਗਿਆ ਸੀ ਤਾਂ ਰਸਤੇ ਵਿੱਚ ਇੱਕ ਪੰਜਾਬ ਨੰਬਰ ਦੀ ਕਾਰ ਆਈ ਜਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਚਲਾ ਕੇ ਦੇਵਰਾਜ ਅਤੇ ਡਿੰਪੀ ਗੌਤਮ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿੰਪੀ ਗੌਤਮ ਦੀ ਮੌਤ ਹੋ ਗਈ ਅਤੇ ਦੇਵਰਾਜ ਨੂੰ ਡੀਐੱਮਸੀ ਲੁਧਿਆਣਾ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.