HomePunjabਪੰਜਾਬ ਦੀ ਇਸ ਜੇਲ੍ਹ ਵਿੱਚ ਏਡਜ਼ ਰੋਗੀ ਕੈਦੀ ਵੱਲੋਂ ਆਪਣੇ ਇਨਫੈਕਟਿਡ ਖ਼ੂਨ...

ਪੰਜਾਬ ਦੀ ਇਸ ਜੇਲ੍ਹ ਵਿੱਚ ਏਡਜ਼ ਰੋਗੀ ਕੈਦੀ ਵੱਲੋਂ ਆਪਣੇ ਇਨਫੈਕਟਿਡ ਖ਼ੂਨ ਵਾਲ਼ੇ ਚਮਚੇ ਨਾਲ ਵਾਰਡਨ ਨੂੰ ਜ਼ਖਮੀ ਕਰਨ ਦੀ ਕੋਸ਼ਿਸ਼

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

ਸੰਗਰੂਰ ਜੇਲ੍ਹ ‘ਚ ਵੱਡੀ ਘਟਨਾ ਵਾਪਰੀ ਹੈ। ਇੱਥੇ ਜੇਲ੍ਹ ਦੇ ਵਾਰਡਨ ਲਕਸ਼ਮਣ ਸਿੰਘ ‘ਤੇ ਤਿੰਨ ਕੈਦੀਆਂ ਨੇ ਹਮਲਾ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ 23 ਫਰਵਰੀ ਨੂੰ ਜਦੋਂ ਇਹ ਘਟਨਾ ਵਾਪਰੀ ਤਾਂ ਜੇਲ੍ਹ ਵਾਰਡਨ ਲਕਸ਼ਮਣ ਸਿੰਘ ਜੇਲ੍ਹ ਦੇ ਵਾਰਡ ਨੰਬਰ 6 ਤੇ 7 ਦੀ ਹਵਾਲਾਤ ਤੇ ਲੰਗਰ ਵਿੱਚ ਡਿਊਟੀ ‘ਤੇ ਸੀ।

ਇਸ ਦੌਰਾਨ ਸ਼ਾਮ 6:15 ਵਜੇ ਜੇਲ੍ਹ ਵਾਰਡਨ ਲਕਸ਼ਮਣ ਸਿੰਘ ‘ਤੇ ਤਿੰਨ ਕੈਦੀਆਂ ਨੇ ਹਮਲਾ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਇੱਕ ਐਚਆਈਵੀ ਪੌਜ਼ੇਟਿਵ ਕੈਦੀ ਨੇ ਇੱਕ ਤਿੱਖੇ ਚਮਚੇ ਨਾਲ ਪਹਿਲਾਂ ਆਪਣੇ ਆਪ ਨੂੰ ਕੱਟ ਲਾ ਕੇ ਜੇਲ੍ਹ ਵਾਰਡਨ ਉੱਤੇ ਹਮਲਾ ਕੀਤਾ। ਜੇਲ੍ਹ ਵਾਰਡਨ ਅਨੁਸਾਰ ਉਹ ਚਾਹੁੰਦਾ ਸੀ ਕਿ ਉਹ ਵੀ ਐਚਆਈਵੀ ਪੌਜ਼ੇਟਿਵ ਹੋ ਜਾਵੇ।

iTree Network Solutions +91-8699235413

ਪੁਲਿਸ ਕੋਲ ਲਿਖਵਾਈ ਐਫਆਈਆਰ ਵਿੱਚ ਜੇਲ੍ਹ ਦੇ ਵਾਰਡਨ ਲਕਸ਼ਮਣ ਸਿੰਘ ਨੇ ਦੱਸਿਆ ਕਿ ਮੇਰੇ ‘ਤੇ ਜਾਨਲੇਵਾ ਹਮਲਾ ਹੋਇਆ, ਮੇਰੀ ਗਰਦਨ ‘ਤੇ ਕੋਈ ਭਾਰੀ ਚੀਜ਼ ਸੁੱਟੀ ਗਈ, ਜਿਸ ਤੋਂ ਬਾਅਦ ਮੈਂ ਹੇਠਾਂ ਡਿੱਗ ਗਿਆ। ਮੇਰੀ ਡਿਊਟੀ ਵਾਰਡ ਨੰਬਰ 6 ਤੇ 7 ਦੀ ਹਵਾਲਾਤ ਤੇ ਲੰਗਰ ‘ਚ ਸੀ। ਸ਼ਾਮ 6 ਵਜੇ ਕੈਦੀਆਂ ਨੂੰ ਬੰਦ ਕਰਨ ਲਈ ਵਾਰਡ ਨੰਬਰ 7 ‘ਚ ਗਿਆ ਤਾਂ ਉਸ ਸਮੇਂ ਮੇਰੇ ‘ਤੇ ਹਮਲਾ ਕੀਤਾ ਗਿਆ।

iTree Network Solutions +91-8699235413

ਉਸ ਨੇ ਦੱਸਿਆ ਹੈ ਕਿ ਮੇਰੇ ‘ਤੇ ਹਮਲਾ ਕਰਨ ਵਾਲੇ ਕੈਦੀਆਂ ਵਿੱਚੋਂ ਇੱਕ ਐਚਆਈਵੀ ਪੌਜ਼ੇਟਿਵ ਹੈ। ਪਹਿਲਾਂ ਉਸ ਨੇ ਚਮਚੇ ਨਾਲ ਖੁਦ ਨੂੰ ਸੱਟ ਮਾਰੀ ਤੇ ਫਿਰ ਉਸ ਨਾਲ ਮੈਨੂੰ ਜ਼ਖਮੀ ਕਰਨ ਦੀ ਕੋਸ਼ਿਸ਼ ਕੀਤੀ। ਲੱਛਮਣ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਰਵੀ ਸਾਹਿਲ ਤੇ ਸੁਖਵਿੰਦਰ ਸਮੇਤ ਤਿੰਨ ਕੈਦੀਆਂ ਖਿਲਾਫ ਥਾਣਾ ਸਿਟੀ 1, ਸੰਗਰੂਰ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰਾਂ ਦੀ ਗੋਇੰਦਵਾਲ ਜੇਲ ਅੰਦਰ ਐਤਵਾਰ (26 ਫਰਵਰੀ) ਨੂੰ ਖੂਨੀ ਝੜਪ ਹੋ ਗਈ। ਜਿਸ ਵਿੱਚ ਮਨਦੀਪ ਤੂਫਾਨ, ਮਨਮੋਹਨ ਸਿੰਘ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੋ ਗਿਆ। ਇਹ ਤਿੰਨੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀ ਹਨ। ਦੱਸ ਦੇਈਏ ਕਿ ਇਸ ਝੜਪ ਵਿੱਚ ਬਟਾਲਾ ਦੇ ਮਨਦੀਪ ਸਿੰਘ ਉਰਫ ਤੂਫਾਨ ਅਤੇ ਬੁਢਲਾਣਾ ਦੇ ਮਨਮੋਹਨ ਸਿੰਘ ਉਰਫ ਮੋਹਣਾ ਦੀ ਮੌਤ ਹੋ ਗਈ

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page