Buland kesari ;- (Sewerage and water supply system) ludhiana ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਾਰਡ 1 ਵਿਚ Sewerage and water supply system ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ‘ਤੇ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਦੱਸਿਆ ਕਿ ਧਰਮ ਹੌਜ਼ਰੀ ਕੰਪਲੈਕਸ ਨੇੜੇ 100 ਤੋਂ ਵੱਧ ਹੌਜ਼ਰੀ ਫੈਕਟਰੀਆਂ ਹਨ, ਜਿੱਥੇ ਹਰੇਕ ਵਿੱਚ 200 ਤੋਂ ਵੱਧ ਕਾਰੀਗਰ ਕੰਮ ਕਰਦੇ ਹਨ।
ਹੌਜ਼ਰੀ ਉਦਯੋਗ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਸੀਵਰੇਜ ਅਤੇ ਪਾਣੀ ਸਬੰਧੀ ਸਮੱਸਿਆਵਾਂ ਲਿਆਂਦੀਆਂ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਾਰਡ ਨੰਬਰ 1 ਦੇ ਹੌਜ਼ਰੀ ਨਿਰਮਾਤਾਵਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ Sewerage and water supply system ਪ੍ਰੋਜੈਕਟ ‘ਤੇ ਲਗਭਗ 64 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਅਗਲੇ 15 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਛੜੇ ਖੇਤਰਾਂ ਦੇ ਵਿਕਾਸ ਪ੍ਰਤੀ ਬਹੁਤ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ।
also read ;- ਲੜਾਈ ਤੋਂ ਬਾਅਦ ਪਿਤਾ ਨੇ ਆਪਣੀ ਧੀ ਦਾ ਗਲਾ ਵੱਢ ਕੇ ਟਰੱਕ ਅੱਗੇ ਛਾਲ ਮਾਰ ਦਿੱਤੀ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.