iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsSGPC ਦਾ ਜਨਰਲ ਇਜਲਾਸ ਅੱਜ, ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

SGPC ਦਾ ਜਨਰਲ ਇਜਲਾਸ ਅੱਜ, ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਅੱਜ ਯਾਨੀ ਸੋਮਵਾਰ ਨੂੰ ਹੋਣ ਵਾਲੀਆਂ ਹਨ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਇਸ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰੇਗਾ।

iTree Network Solutions +91-8699235413

SGPC

iTree Network Solutions +91-8699235413

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 3 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਬੈਠਕ ਕੀਤੀ ਸੀ।

iTree Network Solutions +91-8699235413

ਇਸ ਦੌਰਾਨ ਜਿੱਥੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੇਰੇ ਪ੍ਰਬੰਧਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰੇ ਕੀਤੇ, ਉਥੇ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਫੈਸਲਾ ਕੀਤਾ ਕਿ 3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

iTree Network Solutions +91-8699235413

ਦੂਜੇ ਪਾਸੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ SGPC ਮੈਂਬਰਾਂ ਦੀ ਸਮੂਹਿਕ ਰਾਏ ਤੋਂ ਬਾਅਦ 3 ਨਵੰਬਰ ਹੋਣ ਵਾਲੀ SGPC ਦੇ ਜਨਰਲ ਹਾਊਸ ’ਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਿੰਗ ਕਮੇਟੀ ਅਤੇ SGPC ਮੈਂਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਸਮੁੱਚੀ ਲੀਡਰਸ਼ਿਪ ਅਤੇ SGPC ਮੈਂਬਰਾਂ ਦੇ ਸੁਝਾਅ ਤੋਂ ਬਾਅਦ 3 ਨਵੰਬਰ ਨੂੰ SGPC ਜਨਰਲ ਹਾਊਸ ’ਚ ਸਰਗਰਮ ਰੂਪ ਵਿਚ ਆਉਣ ਦਾ ਫੈਸਲਾ ਕੀਤਾ ਗਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਬਾਲੀਵੁੱਡ ਦੇ ਮਸ਼ਹੂਰ ਲੇਖਕ ਸਲੀਮ ਖਾਨ ਬਿਮਾਰ, ਲੀਲਾਵਤੀ ਹਸਪਤਾਲ ਵਿੱਚ ਦਾਖਲ

ਬਾਲੀਵੁੱਡ ਇੰਡਸਟਰੀ ਦੇ ਪ੍ਰਸਿੱਧ ਲੇਖਕ ਅਤੇ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ...

You cannot copy content of this page