SGPC Meet Governor News / (BulandKesari.Com) – ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।
STF के हाथ लगी बड़ी सफलता, 190 ग्राम हेरोइन और एक्टिवा सहित दो नशा तस्कर गिरफ्तार
ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਲਖਬੀਰ ਸਿੰਘ ਤੇ ਸ. ਹਰਭਜਨ ਸਿੰਘ ਵਕਤਾ ਸ਼ਾਮਲ ਸਨ।
पंजाब में संदिग्ध परिस्थितियों में दो सगे भाईयों की मौत, सेमनाले के पास बरामद हुए शव
ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰੋਫਾਰਮਿਆਂ ਦਾ ਸਮੁੱਚਾ ਵੇਰਵਾ ਡਿਜੀਟਲ ਰੂਪ ਵਿੱਚ ਮੰਗ ਪੱਤਰਾਂ ਸਮੇਤ ਰਾਜਪਾਲ ਪੰਜਾਬ ਨੂੰ ਸੌਂਪਿਆ ਗਿਆ।
Air Pollution: सांस लेना भी हो रहा मुश्किल, 300 के पार पहुंचा शहर का AQI
ਰਾਜਪਾਲ ਪੰਜਾਬ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਮ ’ਤੇ ਦਿੱਤੇ ਗਏ ਇੱਕ ਮੰਗ ਪੱਤਰ ਵਿੱਚ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਮੰਗੀ ਗਈ ਹੈ।
ਇਨ੍ਹਾਂ ਵਿੱਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ।
See This Video : धर्म और कर्म का अनोखा मिश्रण : खालसा जी का AUTO
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.