SGPC’s comment on central government / BulandKesari.Com : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਮੌਕੇ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਵਿੱਚੋਂ ਦੋ ਸਿੱਖ ਉਮੀਦਵਾਰ ਵਕੀਲਾਂ ਨੂੰ ਬਾਹਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਸਿੱਖਾਂ ਨਾਲ ਵਿਤਕਰਾ ਕਰਾਰ ਦਿੰਦਿਆਂ ਆਖਿਆ ਕਿ ਕੇਂਦਰ ਸਰਕਾਰ ਦੋਹਾਂ ਸਿੱਖ ਜੱਜਾਂ ਦੀ ਨਿਯੁਕਤੀ ਤੁਰੰਤ ਕਰੇ।
बस स्टैंड पर बसें निकालने को लेकर कर्मियों में हुई खूनी झड़प, तेजधार हथियारों से एक का अंगूठा कटा
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ’ਤੇ ਸਖ਼ਤ ਟਿੱਪਣੀ ਕਰਨੀ ਕੇਂਦਰ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦੀ ਹੈ। ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਇਹ ਸਪੱਸ਼ਟ ਕਰੇ ਕਿ ਸੀਨੀਅਰ ਸਿੱਖ ਵਕੀਲਾਂ ਨੂੰ ਕਿਸ ਨੀਤੀ ਤਹਿਤ ਬਾਹਰ ਰੱਖਿਆ ਗਿਆ ਹੈ, ਜਦਕਿ ਪੰਜਾਂ ਵਿੱਚੋਂ ਬਾਕੀ ਤਿੰਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ।
पन्नू के खिलाफ बड़ा Action,दर्ज किया एक और मामला, पन्नू ने एयर इंडिया के जहाज को उड़ाने की दी थी धमकी
ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਦੋ ਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਨਾ ਕਰਨ ’ਤੇ ਸਵਾਲ ਕਰਨ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਵਿਸ਼ੇਸ਼ ਤੌਰ ’ਤੇ ਸਿੱਖ ਜੱਜਾਂ ਦੀ ਨਿਯੁਕਤੀ ਨੂੰ ਪਹਿਲ ਦੇਣੀ ਚਾਹੀਦੀ ਹੈ, ਕਿਉਂਕਿ ਇਨ੍ਹਾਂ ਦੋਹਾਂ ਸੂਬਿਆਂ ਵਿਚ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਸਿੱਖਾਂ ਦੀ ਗਿਣਤੀ ਵੱਧ ਹੈ।
बस स्टैंड पर बस ड्राइवर और कंडक्टर ने ASI से की मारपीटं
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੱਜਾਂ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ ਦੀਆਂ ਸਿਫ਼ਾਰਸ਼ਾਂ ਨੂੰ ਹੂਬਹੂ ਲਾਗੂ ਕਰਕੇ ਸੀਨੀਅਰ ਸਿੱਖ ਵਕੀਲ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਨਲਵਾ ਦੀ ਨਿਯੁਕਤੀ ਕੀਤੀ ਜਾਵੇ
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.