SGPC News / BulandKesari.Com:- ਸਾਲ 1984 ਦੇ ਦੌਰਾਨ ਸਿੱਖ ਨਸਲਕੁਸ਼ੀ ਕਿਸ ਹੱਦ ਤੱਕ ਅਮਾਨਵੀ ਰੂਪ ਧਾਰ ਚੁੱਕੀ ਸੀ, ਇਸ ਦਾ ਸਬੂਤ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹੀਦੀ ਦੀ ਕਹਾਣੀ ਸੁਣ ਕੇ ਸਾਫ ਜਾਹਰ ਹੋ ਜਾਂਦਾ ਹੈ . ਜਥੇਦਾਰ ਕਾਉਂਕੇ ਨੂੰ ਪੁਲਿਸ ਵੱਲੋਂ ਜਬਰਨ ਘਰੋਂ ਚੁੱਕਿਆ ਗਿਆ ਅਤੇ ਮੁੜ ਉਹਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਪਰ ਲੋਕਾਂ ਨੂੰ ਇਹ ਦੱਸਿਆ ਗਿਆ ਕਿ ਕਾਉਂਕੇ ਪੁਲਿਸ ਹਿਰਾਸਤ ਚੋਂ ਫਰਾਰ ਹੋ ਗਏ ਹਨ.
25 ਸਾਲ ਤੱਕ ਜਥੇਦਾਰ ਕਾਉਂਕੇ ਦੀ ਜਾਂਚ ਫਾਈਲ ਨੂੰ ਸਰਕਾਰੀ ਸਿਸਟਮ ਵੱਲੋਂ ਦੱਬੀ ਰੱਖਿਆ ਗਿਆ . ਹੁਣ ਜਦੋਂ ਜਾਂਚ ਫਾਈਲ ਦਾ ਸੱਚ ਏਡੀਜੀਪੀ ਤਿਵਾੜੀ ਵੱਲੋਂ ਸਭ ਦੇ ਸਾਹਮਣੇ ਲਿਆਂਦਾ ਗਿਆ ਤਾਂ ਸਿੱਖ ਹਲਕਿਆਂ ਵਿੱਚ ਇਹ ਆਵਾਜ਼ ਬੁਲੰਦ ਹੋਣ ਲੱਗੀ ਹੈ ਕਿ ਜਥੇਦਾਰ ਕਾਉਂਕੇ ਸਮੇਤ ਹਜ਼ਾਰਾਂ ਸਿੱਖਾਂ ਦੇ ਝੂਠੇ ਮੁਕਾਬਲੇ ਬਣਾ ਕੇ ਉਹਨਾਂ ਨੂੰ ਜਾਨੋ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਇਸੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਲਿਆ ਗਿਆ ਹੈ. ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਏਗੀ।
चोरों ने फिर बनाया Suvdha Center को निशाना, लाखों रुपए का सामान चोरी कर हुए फरार
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਕਾਉਂਕੇ ਨੂੰ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ।
Jalandhar सहित Punjab में छाई घने fog की चादर, शून्य तक पहुंची visibility
ਧਾਮੀ ਨੇ ਕਿਹਾ ਕਿ 1984 ਵਿੱਚ ਸਿੱਖ ਨਸਲਕੁਸ਼ੀ ਅਤੇ ਪੂਰਾ ਇੱਕ ਦਹਾਕਾ ਜਿਸ ਤਰੀਕੇ ਨਾਲ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆ ਗਿਆ, ਇਸ ਸਰਕਾਰੀ ਅੱਤਿਆਚਾਰ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ. ਉਹਨਾਂ ਦੱਸਿਆ ਕਿ ਜਥੇਦਾਰ ਕਾਉਂਕੇ ਦਾ ਕਤਲ ਵੀ ਇਸੇ ਹੀ ਸਰਕਾਰੀ ਹਿੰਸਾ ਦਾ ਇੱਕ ਹਿੱਸਾ ਸੀ। ਉਹਨਾਂ ਕਿਹਾ ਅਫਸੋਸ ਇਹ ਹੈ ਕਿ ਧਰਮ ਨਿਰਪੱਖ ਹੋਣ ਦੇ ਦਾਅਵੇ ਕਰਨ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਦੇ ਵੀ ਸਿੱਖਾਂ ਨੂੰ ਨਿਆ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
Ajnala violence मामले में Amritpal Singh के साथियों को बड़ा झटका, High Court ने सुनाया ये फैसला
ਹੈਡਵੋਕੇਟ ਧਾਮੀ ਨੇ ਦੱਸਿਆ ਕਿ ਜਥੇਦਾਰ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ 30 ਦਸੰਬਰ 2023 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨਾਂ ਦਾ ਭੋਗ 1 ਜਨਵਰੀ ਨੂੰ ਪਾਇਆ ਜਾਵੇਗਾ. ਇਸ ਅਰਦਾਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸਿੱਖ ਪੰਥ ਨੂੰ ਅਪੀਲ ਕੀਤੀ।
#jathedar #kaunke #SGPC #sikh #khalsa #1984
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.