Sidhu Mossewala: ਮੇਰੇ ਪੁੱਤ ਦਾ ਸੁਫ਼ਨਾ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨਾ ਸੀ ਅਤੇ ਉਹ ਸੁਫ਼ਨੇ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ ਅਤੇ ਉਸ ਦੀ ਫੋਟੋ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕਾਂਗਰਸ ਦੁਆਰਾ ਕੀਤੇ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ।
ਤੁਹਾਨੂੰ ਦੱਸ ਦਈਏ ਕਿ ਆਲ ਇੰਡੀਆ ਕਾਂਗਰਸ ਵੱਲੋਂ ਦੇਸ਼ ਭਰ ਦੇ ਵਿੱਚ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੀ ਅਬਜਰਵਰ ਅਨਿਲ ਚੌਧਰੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਮਾਨਸਾ ਜ਼ਿਲ੍ਹੇ ਦੇ ਵਿੱਚ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਲਏ ਜਾ ਰਹੇ ਹਨ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮਾਨਸਾ ਵਿਖੇ ਰੱਖੇ ਇੱਕ ਸਮਾਗਮ ਦੌਰਾਨ ਕਾਂਗਰਸੀ ਆਗੂਆਂ ‘ਤੇ ਆਪਣੇ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਕਿ ਅੱਜ ਕੁਝ ਲੀਡਰ ਆਪਣੇ ਆਪ ਨੂੰ ਵੱਡਾ ਦਿਖਾਉਣ ਦੇ ਲਈ ਵੱਖ-ਵੱਖ ਥਾਵਾਂ ‘ਤੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਕਿ ਰਾਹੁਲ ਗਾਂਧੀ ਦੀ ਟੀਮ ਵੱਲੋਂ ਇੱਕ ਕਾਬਿਲ ਅਤੇ ਪੜ੍ਹੇ-ਲਿਖੇ ਵਿਅਕਤੀ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ਦਾ ਅਭਿਆਨ ਜੋ ਸ਼ੁਰੂ ਕੀਤਾ ਗਿਆ ਹੈ, ਉਸ ਤਹਿਤ ਜ਼ਿਲ੍ਹਾ ਪ੍ਰਧਾਨ ਦੀ ਚੋਣ ਹੋ ਰਹੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









