ਦੂਜੇ ਗੇੜ ਦੀ ਗਿਣਤੀTarn Taran

iTree Network Solutions +91-8699235413

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਦੂਜੇ ਗੇੜ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ। ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ‘ਆਪ’ ਉਮਦੀਵਾਰ ਹਰਮੀਤ ਸਿੰਘ ਸੰਧੂ ਨੂੰ 4363 ਵੋਟਾਂ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ 2955 ਵੋਟਾਂ ਤੇ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ 1889 ਵੋਟਾਂ ਮਿਲੀਆਂ ਹਨ।

ਤੀਜੇ ਗੇੜ ਦੀ ਗਿਣਤੀ

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਤੀਜੇ ਗੇੜ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਚੱਲ ਰਹੇ ਹਨ। ਉਹ 374 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ‘ਆਪ’ ਉਮਦੀਵਾਰ ਹਰਮੀਤ ਸਿੰਘ ਸੰਧੂ ਨੂੰ 6974 ਵੋਟਾਂ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ 4090 ਵੋਟਾਂ ਤੇ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਨੂੰ 2736 ਵੋਟਾਂ ਮਿਲੀਆਂ ਹਨ।

ਚੌਥੇ ਗੇੜ ’ਚ ‘ਆਪ’ ਆਗੂ ਹਰਮੀਤ ਸਿੰਘ ਸੰਧੂ 179 ਵੋਟਾਂ ਨਾਲ ਅੱਗੇ

ਪੰਜਵੇਂ ਗੇੜ ਦੇ ਰੁਝਾਨ

ਤਰਨਤਾਰਨ ਜ਼ਿਮਨੀ ਚੋਣ ਦੇ ਪੰਜਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ 187 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ ਹੁਣ ਤੱਕ 11727 ਵੋਟਾਂ ਮਿਲੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 11540 ਵੋਟਾਂ ਮਿਲੀਆਂ ਹਨ।

iTree Network Solutions +91-8699235413

ਛੇਵੇਂ ਗੇੜ ’ਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ 892 ਵੋਟਾਂ ਨਾਲ ਅੱਗੇ

ਸਤਵੇਂ ਗੇੜ ’ਚ ਆਮ ਆਦਮੀ ਪਾਰਟੀ 1835 ਵੋਟਾਂ ਨਾਲ ਅੱਗੇ

8ਵੇਂ ਗੇੜ

8ਵੇਂ ਗੇੜ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ ਹੈ। ਹਰਮੀਤ ਸਿੰਘ ਸੰਧੂ 3668 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ 20454 ਵੋਟਾਂ ਮਿਲੀਆਂ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ 16786 ਵੋਟਾਂ ਲੈ ਦੂਜੇ ਨੰਬਰ ’ਤੇ ਹੈ।

 

ਦੱਸ ਦੇਈਏ ਕਿ ਵੋਟਾਂ ਦੀ ਗਿਣਤੀ ਦੇ ਕੁੱਲ 16 ਰਾਊਂਡ ਹੋਣਗੇ। ਜ਼ਿਮਨੀ ਚੋਣ ‘ਚ ਕੁੱਲ 15 ਉਮੀਦਵਾਰ ਮੈਦਾਨ ‘ਚ ਹਨ, ਜਿਨ੍ਹਾਂ ‘ਚੋਂ ਚਾਰ ਰਿਵਾਇਤੀ ਪਾਰਟੀਆਂ ਦੇ ਹਨ, ਦੋ ਰਜਿਸਟਰਡ ਪਾਰਟੀਆਂ ਹਨ ਅਤੇ 9 ਆਜ਼ਾਦ ਉਮੀਦਵਾਰ ਹਨ।

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ
ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ ਤੇ ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਵਿਚ ਹੈ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ (ਆਜ਼ਾਰ ਉਮੀਦਵਾਰ )ਉਮੀਦਵਾਰ ਮਨਦੀਪ ਸਿੰਘ ਵੀ ਚੋਣਾਂ ਵਿਚ ਵੱਡਾ ਉਲਟਫੇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋ ਰਹੀ ਹੈ।

iTree Network Solutions +91-8699235413