Buland kesari:- (Threat to bomb the school ) ਪੰਜਾਬ ਦੇ ਲੁਧਿਆਣਾ ਵਿੱਚ ਸਥਿਤ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਦਰਅਸਲ ਲੁਧਿਆਣਾ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।
Threat; ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।
ਨਾਬਾਲਗ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ
Threat;-ਇਸੇ ਦੌਰਾਨ ਲੁਧਿਆਣਾ ਸਿਟੀ ਪੁਲੀਸ ਵਿੱਚ ਤਾਇਨਾਤ ਏਸੀਪੀ ਹਰਜਿੰਦਰ ਸਿੰਘ ਦੀ ਟੀਮ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ, ਉਹ ਆਨ ਸੀ। ਜਿਸ ਦੇ ਆਧਾਰ ‘ਤੇ ਪੁਲਸ ਨੇ ਉਕਤ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਅਣਪਛਾਤੇ ਲੋਕਾਂ ਵੱਲੋਂ ਪ੍ਰਿੰਸੀਪਲ ਨੂੰ ਈਮੇਲ ਰਾਹੀਂ ਭੇਜਿਆ ਗਿਆ ਸੀ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਵਿੱਚ 5 ਅਕਤੂਬਰ ਨੂੰ ਬੰਬ ਸੁੱਟਿਆ ਜਾਵੇਗਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.