Buland kesari ;- ਚੰਡੀਗੜ੍ਹ। ਪੰਜਾਬ Vigilance Bureau ਨੇ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ ਰਾਜ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝੱਡਣ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਹੋਟਲ ਬਣਾਉਣ ਲਈ ਪਲਾਟ ਖਰੀਦਿਆ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਇੱਕ ਪਲਾਟ ਖਰੀਦਿਆ ਸੀ। ਦੋਸ਼ੀ ਫਾਇਰ ਵਿਭਾਗ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.